Chaupai Sahib Path Nitnem

Shri Guru Gobind Singh Ji

ਪਾਤਿਸਾਹੀ ੧੦ ॥ਕਬਿਯੋ ਬਾਚ ਬੇਨਤੀ ॥ ਚੌਪਈ ॥
ਹਮਰੀ ਕਰੋ ਹਾਥ ਦੈ ਰੱਛਾ ॥ਪੂਰਨ ਹੋਇ ਚਿਤ ਕੀ ਇੱਛਾ ॥
ਤਵ ਚਰਨਨ ਮਨ ਰਹੈ ਹਮਾਰਾ ॥ਅਪਨਾ ਜਾਨ ਕਰੋ ਪ੍ਰਤਿਪਾਰਾ ॥੩੭੭॥
ਹਮਰੇ ਦੁਸਟ ਸਭੈ ਤੁਮ ਘਾਵਹੁ ॥ਆਪੁ ਹਾਥ ਦੈ ਮੋਹਿ ਬਚਾਵਹੁ ॥
ਸੁਖੀ ਬਸੈ ਮੋਰੋ ਪਰਿਵਾਰਾ ॥ਸੇਵਕ ਸਿੱਖ ਸਭੈ ਕਰਤਾਰਾ ॥੩੭੮॥
ਮੋ ਰੱਛਾ ਨਿਜ ਕਰ ਦੈ ਕਰਿਯੈ ॥ਸਭ ਬੈਰਨ ਕੋ ਆਜ ਸੰਘਰਿਯੈ ॥
ਪੂਰਨ ਹੋਇ ਹਮਾਰੀ ਆਸਾ ॥ਤੋਰ ਭਜਨ ਕੀ ਰਹੈ ਪਿਆਸਾ ॥੩੭੯॥
ਤੁਮਹਿ ਛਾਡਿ ਕੋਈ ਅਵਰ ਨ ਧਿਯਾਊਂ ॥ਜੋ ਬਰ ਚਹੋਂ ਸੁ ਤੁਮ ਤੇ ਪਾਊਂ ॥
ਸੇਵਕ ਸਿੱਖ ਹਮਾਰੇ ਤਾਰੀਅਹਿ ॥ਚੁਨਿ ਚੁਨਿ ਸਤ੍ਰ ਹਮਾਰੇ ਮਾਰੀਅਹਿ ॥੩੮੦॥
ਆਪ ਹਾਥ ਦੈ ਮੁਝੈ ਉਬਰਿਯੈ ॥ਮਰਨ ਕਾਲ ਕਾ ਤ੍ਰਾਸ ਨਿਵਰਿਯੈ ॥
ਹੂਜੋ ਸਦਾ ਹਮਾਰੇ ਪੱਛਾ ॥ਸ੍ਰੀ ਅਸਿਧੁਜ ਜੂ ਕਰਿਯਹੁ ਰੱਛਾ ॥੩੮੧॥
ਰਾਖਿ ਲੇਹੁ ਮੁਹਿ ਰਾਖਨਹਾਰੇ ॥ਸਾਹਿਬ ਸੰਤ ਸਹਾਇ ਪਿਯਾਰੇ ॥
ਦੀਨ ਬੰਧੁ ਦੁਸਟਨ ਕੇ ਹੰਤਾ ॥ਤੁਮ ਹੋ ਪੁਰੀ ਚਤੁਰ ਦਸ ਕੰਤਾ ॥੩੮੨॥
ਕਾਲ ਪਾਇ ਬ੍ਰਹਮਾ ਬਪੁ ਧਰਾ ॥ਕਾਲ ਪਾਇ ਸਿਵਜੂ ਅਵਤਰਾ ॥
ਕਾਲ ਪਾਇ ਕਰ ਬਿਸਨੁ ਪ੍ਰਕਾਸਾ ॥ਸਕਲ ਕਾਲ ਕਾ ਕੀਆ ਤਮਾਸਾ ॥੩੮੩॥
ਜਵਨ ਕਾਲ ਜੋਗੀ ਸਿਵ ਕੀਓ ॥ਬੇਦ ਰਾਜ ਬ੍ਰਹਮਾ ਜੂ ਥੀਓ ॥
ਜਵਨ ਕਾਲ ਸਭ ਲੋਕ ਸਵਾਰਾ ॥ਨਮਸਕਾਰ ਹੈ ਤਾਹਿ ਹਮਾਰਾ ॥੩੮੪॥
ਜਵਨ ਕਾਲ ਸਭ ਜਗਤ ਬਨਾਯੋ ॥ਦੇਵ ਦੈਤ ਜੱਛਨ ਉਪਜਾਯੋ ॥
ਆਦਿ ਅੰਤਿ ਏਕੈ ਅਵਤਾਰਾ ॥ਸੋਈ ਗੁਰੂ ਸਮਝਿਯਹੁ ਹਮਾਰਾ ॥੩੮੫॥
ਨਮਸਕਾਰ ਤਿਸ ਹੀ ਕੋ ਹਮਾਰੀ ॥ਸਕਲ ਪ੍ਰਜਾ ਜਿਨ ਆਪ ਸਵਾਰੀ ॥
ਸਿਵਕਨ ਕੋ ਸਿਵਗੁਨ ਸੁਖ ਦੀਓ ॥ਸੱਤ੍ਰਨ ਕੋ ਪਲ ਮੋ ਬਧ ਕੀਓ ॥੩੮੬॥
ਘਟ ਘਟ ਕੇ ਅੰਤਰ ਕੀ ਜਾਨਤ ॥ਭਲੇ ਬੁਰੇ ਕੀ ਪੀਰ ਪਛਾਨਤ ॥
ਚੀਟੀ ਤੇ ਕੁੰਚਰ ਅਸਥੂਲਾ ॥ਸਭ ਪਰ ਕ੍ਰਿਪਾ ਦ੍ਰਿਸਟਿ ਕਰ ਫੂਲਾ ॥੩੮੭॥
ਸੰਤਨ ਦੁਖ ਪਾਏ ਤੇ ਦੁਖੀ ॥ਸੁਖ ਪਾਏ ਸਾਧੁਨ ਕੇ ਸੁਖੀ ॥
ਏਕ ਏਕ ਕੀ ਪੀਰ ਪਛਾਨੈਂ ॥ਘਟ ਘਟ ਕੇ ਪਟ ਪਟ ਕੀ ਜਾਨੈਂ ॥੩੮੮॥
ਜਬ ਉਦਕਰਖ ਕਰਾ ਕਰਤਾਰਾ ॥ਪ੍ਰਜਾ ਧਰਤ ਤਬ ਦੇਹ ਅਪਾਰਾ ॥
ਜਬ ਆਕਰਖ ਕਰਤ ਹੋ ਕਬਹੂੰ ॥ਤੁਮ ਮੈ ਮਿਲਤ ਦੇਹ ਧਰ ਸਭਹੂੰ ॥੩੮੯॥
ਜੇਤੇ ਬਦਨ ਸ੍ਰਿਸਟਿ ਸਭ ਧਾਰੈ ॥ਆਪੁ ਆਪਨੀ ਬੂਝ ਉਚਾਰੈ ॥
ਤੁਮ ਸਭਹੀ ਤੇ ਰਹਤ ਨਿਰਾਲਮ ॥ਜਾਨਤ ਬੇਦ ਭੇਦ ਅਰ ਆਲਮ ॥੩੯੦॥
ਨਿਰੰਕਾਰ ਨ੍ਰਿਬਿਕਾਰ ਨਿਰਲੰਭ ॥ਆਦਿ ਅਨੀਲ ਅਨਾਦਿ ਅਸੰਭ ॥
ਤਾਕਾ ਮੂੜ੍ਹ ਉਚਾਰਤ ਭੇਦਾ ॥ਜਾ ਕੋ ਭੇਵ ਨ ਪਾਵਤ ਬੇਦਾ ॥੩੯੧॥
ਤਾ ਕੋ ਕਰਿ ਪਾਹਨ ਅਨੁਮਾਨਤ ॥ਮਹਾ ਮੂੜ੍ਹ ਕਛੁ ਭੇਦ ਨ ਜਾਨਤ ॥
ਮਹਾਦੇਵ ਕੋ ਕਹਤ ਸਦਾ ਸਿਵ ॥ਨਿਰੰਕਾਰ ਕਾ ਚੀਨਤ ਨਹਿ ਭਿਵ ॥੩੯੨॥
ਆਪੁ ਆਪਨੀ ਬੁਧਿ ਹੈ ਜੇਤੀ ॥ਬਰਨਤ ਭਿੰਨ ਭਿੰਨ ਤੁਹਿ ਤੇਤੀ ॥
ਤੁਮਰਾ ਲਖਾ ਨ ਜਾਇ ਪਸਾਰਾ ॥ਕਿਹ ਬਿਧਿ ਸਜਾ ਪ੍ਰਥਮ ਸੰਸਾਰਾ ॥੩੯੩॥
ਏਕੈ ਰੂਪ ਅਨੂਪ ਸਰੂਪਾ ॥ਰੰਕ ਭਯੋ ਰਾਵ ਕਹੀ ਭੂਪਾ ॥
ਅੰਡਜ ਜੇਰਜ ਸੇਤਜ ਕੀਨੀ ॥ਉਤਭੁਜ ਖਾਨਿ ਬਹੁਰ ਰਚਿ ਦੀਨੀ ॥੩੯੪॥
ਕਹੂੰ ਫੂਲ ਰਾਜਾ ਹ੍ਵੈ ਬੈਠਾ ॥ਕਹੂੰ ਸਿਮਟਿ ਭਿ੍ਯੋ ਸੰਕਰ ਇਕੈਠਾ ॥
ਸਗਰੀ ਸ੍ਰਿਸਟਿ ਦਿਖਾਇ ਅਚੰਭਵ ॥ਆਦਿ ਜੁਗਾਦਿ ਸਰੂਪ ਸੁਯੰਭਵ ॥੩੯੫॥
ਅਬ ਰੱਛਾ ਮੇਰੀ ਤੁਮ ਕਰੋ ॥ਸਿੱਖ ਉਬਾਰਿ ਅਸਿੱਖ ਸੰਘਰੋ ॥
ਦੁਸ਼ਟ ਜਿਤੇ ਉਠਵਤ ਉਤਪਾਤਾ ॥ਸਕਲ ਮਲੇਛ ਕਰੋ ਰਣ ਘਾਤਾ ॥੩੯੬॥
ਜੇ ਅਸਿਧੁਜ ਤਵ ਸਰਨੀ ਪਰੇ ॥ਤਿਨ ਕੇ ਦੁਸ਼ਟ ਦੁਖਿਤ ਹ੍ਵੈ ਮਰੇ ॥
ਪੁਰਖ ਜਵਨ ਪਗ ਪਰੇ ਤਿਹਾਰੇ ॥ਤਿਨ ਕੇ ਤੁਮ ਸੰਕਟ ਸਭ ਟਾਰੇ ॥੩੯੭॥
ਜੋ ਕਲਿ ਕੋ ਇਕ ਬਾਰ ਧਿਐ ਹੈ ॥ਤਾ ਕੇ ਕਾਲ ਨਿਕਟਿ ਨਹਿ ਐਹੈ ॥
ਰੱਛਾ ਹੋਇ ਤਾਹਿ ਸਭ ਕਾਲਾ ॥ਦੁਸਟ ਅਰਿਸਟ ਟਰੇਂ ਤਤਕਾਲਾ ॥੩੯੮॥
ਕ੍ਰਿਪਾ ਦ੍ਰਿਸਟਿ ਤਨ ਜਾਹਿ ਨਿਹਰਿਹੋ ॥ਤਾਕੇ ਤਾਪ ਤਨਕ ਮੋ ਹਰਿਹੋ ॥
ਰਿੱਧਿ ਸਿੱਧਿ ਘਰ ਮੋ ਸਭ ਹੋਈ ॥ਦੁਸ਼ਟ ਛਾਹ ਛ੍ਵੈ ਸਕੈ ਨ ਕੋਈ ॥੩੯੯॥
ਏਕ ਬਾਰ ਜਿਨ ਤੁਮੈ ਸੰਭਾਰਾ ॥ਕਾਲ ਫਾਸ ਤੇ ਤਾਹਿ ਉਬਾਰਾ ॥
ਜਿਨ ਨਰ ਨਾਮ ਤਿਹਾਰੋ ਕਹਾ ॥ਦਾਰਿਦ ਦੁਸਟ ਦੋਖ ਤੇ ਰਹਾ ॥੪੦੦॥
ਖੜਗ ਕੇਤ ਮੈ ਸਰਣਿ ਤਿਹਾਰੀ ॥ਆਪ ਹਾਥ ਦੈ ਲੇਹੁ ਉਬਾਰੀ ॥
ਸਰਬ ਠੌਰ ਮੋ ਹੋਹੁ ਸਹਾਈ ॥ਦੁਸਟ ਦੋਖ ਤੇ ਲੇਹੁ ਬਚਾਈ ॥੪੦੧॥
ਕ੍ਰਿਪਾ ਕਰੀ ਹਮ ਪਰ ਜਗਮਾਤਾ ॥ਗ੍ਰੰਥ ਕਰਾ ਪੂਰਨ ਸੁਭਰਾਤਾ ॥
ਕਿਲਬਿਖ ਸਕਲ ਦੇਹ ਕੋ ਹਰਤਾ ॥ਦੁਸਟ ਦੋਖਿਯਨ ਕੋ ਛੈ ਕਰਤਾ ॥੪੦੨॥
ਸ੍ਰੀ ਅਸਿਧੁਜ ਜਬ ਭਏ ਦਯਾਲਾ ॥ਪੂਰਨ ਕਰਾ ਗ੍ਰੰਥ ਤਤਕਾਲਾ ॥
ਮਨ ਬਾਛਤ ਫਲ ਪਾਵੈ ਸੋਈ ॥ਦੂਖ ਨ ਤਿਸੈ ਬਿਆਪਤ ਕੋਈ ॥੪੦੩॥
ਅੜਿਲ ॥
ਸੁਨੈ ਗੁੰਗ ਜੋ ਯਾਹਿ ਸੁ ਰਸਨਾ ਪਾਵਈ ॥
ਸੁਨੈ ਮੂੜ ਚਿਤ ਲਾਇ ਚਤੁਰਤਾ ਆਵਈ ॥
ਦੂਖ ਦਰਦ ਭੌ ਨਿਕਟ ਨ ਤਿਨ ਨਰ ਕੇ ਰਹੈ ॥
ਹੋ ਜੋ ਯਾ ਕੀ ਏਕ ਬਾਰ ਚੌਪਈ ਕੋ ਕਹੈ ॥੪੦੪॥
ਚੌਪਈ ॥
ਸੰਬਤ ਸਤ੍ਰਹ ਸਹਸ ਭਣਿਜੈ ॥ਅਰਧ ਸਹਸ ਫੁਨਿ ਤੀਨਿ ਕਹਿਜੈ ॥
ਭਾਦ੍ਰਵ ਸੁਦੀ ਅਸਟਮੀ ਰਵਿ ਵਾਰਾ ॥ਤੀਰ ਸਤੁਦ੍ਰਵ ਗ੍ਰੰਥ ਸੁਧਾਰਾ ॥੪੦੫॥
ਸ੍ਵੈਯਾ ॥
ਪਾਇ ਗਹੇ ਜਬ ਤੇ ਤੁਮਰੇ ਤਬ ਤੇ ਕੋਊ ਆਂਖ ਤਰੇ ਨਹੀ ਆਨਯੋ ॥
ਰਾਮ ਰਹੀਮ ਪੁਰਾਨ ਕੁਰਾਨ ਅਨੇਕ ਕਹੈਂ ਮਤ ਏਕ ਨ ਮਾਨਯੋ ॥
ਸਿੰਮ੍ਰਿਤਿ ਸਾਸਤ੍ਰ ਬੇਦ ਸਭੈ ਬਹੁ ਭੇਦ ਕਹੈ ਹਮ ਏਕ ਨ ਜਾਨਯੋ ॥
ਸ੍ਰੀ ਅਸਿਪਾਨ ਕ੍ਰਿਪਾ ਤੁਮਰੀ ਕਰਿ ਮੈ ਨ ਕਹਯੋ ਸਭ ਤੋਹਿ ਬਖਾਨਯੋ ॥੮੬੩॥
ਦੋਹਰਾ ॥
ਸਗਲ ਦੁਆਰ ਕਉ ਛਾਡਿ ਕੈ ਗਹਯੋ ਤੁਹਾਰੋ ਦੁਆਰ ॥
ਬਾਹਿ ਗਹੇ ਕੀ ਲਾਜ ਅਸਿ ਗੋਬਿੰਦ ਦਾਸ ਤੁਹਾਰ ॥੮੬੪॥
ਸਗਲ ਦੁਆਰ ਕਉ ਛਾਡਿ ਕੈ ਗਹਯੋ ਤੁਹਾਰੋ ਦੁਆਰ ॥
ਬਾਹਿ ਗਹੇ ਕੀ ਲਾਜ ਅਸਿ ਗੋਬਿੰਦ ਦਾਸ ਤੁਹਾਰ ॥੮੬੪॥
ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ

Canzoni più popolari di Raj Brar

Altri artisti di Middle of the Road (MOR)